ਪਠਾਨਕੋਟ: ਮਾਪਿਆਂ ਦੇ ਸਤਿਕਾਰ ਲਈ ਨੁੱਕੜ ਨਾਟਕ ਦਾ ਆਯੋਜਨ
ਪਠਾਨਕੋਟ ਦੇ ਭਗਵਾਨ ਵਾਲਮੀਕਿ ਚੌਕ ਵਿੱਚ ਗੌਰੀ ਸ਼ੰਕਰ ਸੇਵਾ ਸਮਿਤੀ ਵੱਲੋਂ 'ਸਾਂਭ ਲੋ ਮਾਪੇ, ਰੱਬ ਮਿਲਜੂ ਆਪੇ' ਵਿਸ਼ੇ 'ਤੇ ਨੁੱਕੜ ਨਾਟਕ ਕਰਵਾਇਆ ਗਿਆ। ਇਸ ਦਾ ਉਦੇਸ਼ ਲੋਕਾਂ ਨੂੰ ਬਜ਼ੁਰਗ ਮਾਪਿਆਂ ਦੀ ਸੇਵਾ ਅਤੇ ਉਨ੍ਹਾਂ ਦੇ ਸਤਿਕਾਰ ਪ੍ਰਤੀ ਜਾਗਰੂਕ ਕਰਨਾ ਸੀ। ਚੇਅਰਮੈਨ ਸੰਜੀਵ ਮਲਹਾਨ ਨੇ ਦੱਸਿਆ ਕਿ ਅਜਿਹੇ ਉਪਰਾਲੇ ਸ਼ਹਿਰ ਦੇ ਹੋਰ ਇਲਾਕਿਆਂ ਵਿੱਚ ਵੀ ਜਾਰੀ ਰਹਿਣਗੇ।