ਐਸਏਐਸ ਨਗਰ ਮੁਹਾਲੀ: ਮੋਹਾਲੀ: ਨਸ਼ਿਆਂ ਵਿਰੁੱਧ ਜੰਗ ਤੇਜ਼, ਹੁਣ ਪਿੰਡ ਪੱਧਰ 'ਤੇ ਬਣਨਗੀਆਂ ਵਿਲੇਜ਼ ਡਿਫੈਂਸ ਕਮੇਟੀਆਂ
ਮੋਹਾਲੀ ਵਿੱਚ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਕਮਰਕੱਸੇ ਕਰ ਲਏ ਹਨ। 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਪਿੰਡਾਂ ਤੱਕ ਮਜ਼ਬੂਤ ਕਰਨ ਲਈ ਵਿਲੇਜ਼ ਡਿਫੈਂਸ ਕਮੇਟੀਆਂ ਬਣਾਈਆਂ ਜਾਣਗੀਆਂ। ਡੀਸੀ ਕੋਮਲ ਮਿੱਤਲ ਅਤੇ ਐਸਐਸਪੀ ਵਰੁਣ ਸ਼ਰਮਾ ਨੇ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।