ਕਪੂਰਥਲਾ: ਇੰਡੀਅਨ ਬੈਂਕ ਦੇ ਬਾਹਰੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ, ਸੀਸੀਟੀਵੀ 'ਚ ਕੈਦ ਹੋਈ ਘਟਨਾ
ਅਮਨ ਨਗਰ ਸਥਿਤ ਇੰਡੀਅਨ ਬੈਂਕ ਦੇ ਬਾਹਰੋਂ ਇੱਕ ਵਿਅਕਤੀ ਦਾ ਸਪਲੈਂਡਰ ਮੋਟਰਸਾਈਕਲ (PB09AJ3687) ਚੋਰੀ ਹੋ ਗਿਆ। ਘਟਨਾ ਸੀਸੀਟੀਵੀ ਵਿੱਚ ਕੈਦ ਹੋਈ ਹੈ। ਪੀੜਤ ਸੰਜੇ ਅਰੋੜਾ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।