ਤਰਨਤਾਰਨ: ਹਰੀਕੇ ਦਾਣਾ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਕਿਸਾਨਾਂ ਲਈ ਕੀਤੇ ਖਾਸ ਪ੍ਰਬੰਧ
ਹਰੀਕੇ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਹੋ ਗਈ ਹੈ। ਹਲਕਾ ਇੰਚਾਰਜ ਜੱਸਾ ਪੱਟੀ ਨੇ ਮੰਡੀ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕਿਸਾਨਾਂ ਨੇ ਖਰੀਦ ਪ੍ਰਕਿਰਿਆ 'ਤੇ ਤਸੱਲੀ ਪ੍ਰਗਟਾਈ ਹੈ ਅਤੇ ਸਰਕਾਰ ਵੱਲੋਂ ਨਿਰਵਿਘਨ ਖਰੀਦ ਤੇ ਸਮੇਂ ਸਿਰ ਅਦਾਇਗੀ ਦਾ ਭਰੋਸਾ ਦਿੱਤਾ ਗਿਆ ਹੈ।