ਮੋਰਿੰਡਾ: ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ ਰੋਸ, ਮਾਣ ਭੱਤਾ ਵਧਾਉਣ ਦਾ ਕੀਤਾ ਵਾਅਦਾ ਯਾਦ ਕਰਵਾਇਆ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ 'ਤੇ ਵਾਅਦਾਖਿਲਾਫੀ ਦਾ ਦੋਸ਼ ਲਾਇਆ ਹੈ। ਬਲਾਕ ਪ੍ਰਧਾਨ ਹਰਬੰਸ ਕੌਰ ਨੇ ਕਿਹਾ ਕਿ ਮਾਣ ਭੱਤਾ ਦੁਗਣਾ ਕਰਨ ਦਾ ਵਾਅਦਾ ਪੂਰਾ ਨਹੀਂ ਹੋਇਆ। ਯੂਨੀਅਨ ਨੇ ਖਾਣਾ ਤਾਜ਼ਾ ਬਣਾਉਣ ਅਤੇ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ।