ਲੁਧਿਆਣਾ ਪੱਛਮੀ: ਲੁਧਿਆਣਾ 'ਚ ਮਨਾਇਆ ਗਿਆ 'ਜਸ਼ਨ-ਏ-ਇਨਕਲਾਬ', ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸ਼ਿਰਕਤ
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ 'ਜਸ਼ਨ-ਏ-ਇਨਕਲਾਬ' ਸਮਾਗਮ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਉਪਰਾਲੇ ਕਰ ਰਹੀ ਹੈ।