Public App Logo
Jansamasya
News
पुलिस
Bjp
National
Police
Bihar
India
कांग्रेस
बीजेपी
Gujarat
मुख्यमंत्री
Congress
Modi
Delhi
Viral
मारपीट
Crime
Dm
Up
अमित_शाह
Bollywood
Breakingnews
Narendramodi
Madhya_pradesh
उत्तरप्रदेश
Pmmodi
Rahulgandhi
यूपी
कानपुर
image
image
image
image
image
image

ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ਵਿਖੇ ਪੂਰੀ ਸ਼ਰਧਾ, ਉਤਸ਼ਾਹ ਤੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ, ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ ਕਿਹਾ, ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ, ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ -ਡਿਪਟੀ ਕਮਿਸ਼ਨਰ • ਦੇਸ਼ ਭਗਤੀ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਬਣੇ ਖਿੱਚ ਦਾ ਕੇਂਦਰ ਫਾਜ਼ਿਲਕਾ 15 ਅਗਸਤ (ਸੋਨੂੰ ਵਰਮਾ): ਅੱਜ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕੀਤਾ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਆਈ.ਜੀ. ਪੰਜਾਬ ਪੁਲਿਸ ਬਾਬੂ ਲਾਲ, ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਹਾਜ਼ਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਸਫਵਾਲਾ ਵਿਖੇ ਸ਼ਹੀਦਾਂ ਦੀ ਸਮਾਧ ਤੇ ਜਾ ਕੇ 1971 ਦੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕੀਤੀ। ਇਸ ਉਪਰੰਤ ਖੁੱਲ੍ਹੀ ਜਿਪਸੀ ਵਿੱਚ ਸਵਾਰ ਹੋ ਕੇ ਮੁੱਖ ਮਹਿਮਾਨ ਵੱਲੋਂ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ.,ਗਾਈਡ ਤੇ ਵੱਖ-ਵੱਖ ਸਕੂਲਾਂ ਦੀਆਂ ਟੁਕੜੀਆਂ ਦਾ ਨਿਰੀਖਣ ਕੀਤਾ। ਇਸ ਉਪਰੰਤ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਤੇ ਮੁੱਖ ਮਹਿਮਾਨ ਵੱਲੋਂ ਟੁਕੜੀਆਂ ਤੋਂ ਸਲਾਮੀ ਲਈ ਗਈ। ਸਮਾਗਮ ਦੌਰਾਨ ਦੇਸ਼ ਭਗਤੀ ਨੂੰ ਦਰਸਾਉਂਦਾ ਰੰਗਾਂ ਰੰਗ ਸੱਭਿਆਚਾਰ ਪ੍ਰੋਗਰਾਮ ਤੋਂ ਇਲਾਵਾ ਪੰਜਾਬ ਦੇ ਲੋਕ ਨਾਚ ਗਿੱਧਾ ਤੇ ਭੰਗੜੇ ਦੀ ਪੇਸ਼ਕਾਰੀ ਖਿੱਚ ਦਾ ਕੇਂਦਰ ਬਣੀ। ਇਸ ਤੋਂ ਪਹਿਲਾ ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ, ਵੀਲ੍ਹਚੇਅਰ, ਟ੍ਰਾਈ ਸਾਇਕਲਾਂ ਵੰਡੀਆਂ ਤੇ ਆਜਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਮਾਣਯੋਗ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਕਿਹਾ ਕਿ ਅਨੇਕਾਂ ਸ਼ਹੀਦਾਂ, ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ/ ਸੰਘਰਸ਼ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਅਵਸਰ ਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆ ਲਹਿਰਾਂ ਵਿਚ ਹਿੱਸਾ ਪਾਉਣ ਵਾਲੇ ਯੋਧਿਆਂ, ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਪੰਜਾਬੀਆ ਨੇ ਵੱਧ ਚੜ੍ਹ ਕੇ ਕੁਰਬਾਨੀਆਂ ਕੀਤੀਆਂ ਜਿਸ ਤੇ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੀ ਧਰਤੀ ਆਸਫਵਾਲਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦਾਂ ਦੀਆਂ ਸਮਾਧਾਂ ਹਨ। ਪ੍ਰੋਗਰਾਮ ਦੇ ਅੰਤ ਵਿਚ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ, ਸੁਤੰਤਰਤਾ ਸੰਗਰਾਮੀਆਂ, ਵਿਦਿਆਰਥੀਆਂ, ਅਧਿਕਾਰੀਆਂ ਤੇ ਕਰਮਚਾਰੀਆਂ ਆਦਿ ਨੂੰ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਹੋਈ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ, ਵਧੀਕ ਡਿਪਟੀ ਕਮਿਸ਼ਨਰ (ਜਨ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ. ਜਗਵਿੰਦਰਜੀਤ ਸਿੰਘ ਗਰੇਵਾਲ, ਨਸ਼ਾ ਮੁਕਤੀ ਮੁਰਚਾ ਦੇ ਮਾਲਵਾ ਜੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ, ਸ੍ਰੀ. ਅਤੁਲ ਕੰਬੋਜ ਏ.ਡੀ.ਜੇ- 2ਏ, ਮੈਡਮ ਪਲਮਿੰਦਰਜੀਤ ਕੌਰ ਏ.ਡੀ.ਜੇ, ਅਜੀਤ ਪਾਲ ਸਿੰਘ ਏ.ਡੀ.ਜੇ, ਸੀ.ਜੇ.ਐਮ ਹਿਮਾਂਸੀ ਗਿਲਹੋਤਰਾ, ਸੀ.ਜੇ.ਐਮ ਡੀ.ਐੱਲ.ਐੱਸ.ਏ ਮੈਡਮ ਰੁਚੀ ਸਵਪਨ ਸ਼ਰਮਾ, ਮੈਡਮ ਕੁਲਵਿੰਦਰ ਕੌਰ, ਐੱਸ.ਡੀ.ਐੱਮ. ਜੁਗਰਾਜ ਸਿੰਘ, ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਹਲਕਾ ਇੰਚਾਰਜ ਅਬੋਹਰ ਡਾ. ਸਿਵਾਨੀ ਡੋਡਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ, ਕਰਮਚਾਰੀ, ਸ਼ਹੀਦਾਂ ਦੇ ਪਰਿਵਾਰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁੰਮਾਇੰਦੇ ਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਹਾਜ਼ਰ ਸਨ ।

Muktsar, Muktsar | Aug 15, 2026