ਸਮਰਾਲਾ: ਮਾਛੀਵਾੜਾ: ਕਿਰਾਏ ਦੇ ਕਮਰੇ 'ਚੋਂ ਮਿਲੀ ਰਾਜ ਮਿਸਤਰੀ ਦੀ ਖੂਨ ਨਾਲ ਲੱਥਪੱਥ ਲਾਸ਼
ਮਾਛੀਵਾੜਾ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੇੜੇ ਇੱਕ ਰਾਜ ਮਿਸਤਰੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।