ਮੋਰਿੰਡਾ: ਵਾਰਡ ਨੰਬਰ 2 ਵਿੱਚ ਸੀਵਰੇਜ ਦੀ ਸਮੱਸਿਆ ਹੱਲ, ਕੌਂਸਲਰ ਮਹਿੰਦਰ ਸਿੰਘ ਢਿੱਲੋਂ ਨੇ ਸ਼ੁਰੂ ਕਰਵਾਇਆ ਕੰਮ
ਵਾਰਡ ਨੰਬਰ 2 ਦੇ ਕੌਂਸਲਰ ਮਹਿੰਦਰ ਸਿੰਘ ਢਿੱਲੋਂ ਨੇ ਰੇਲਵੇ ਅੰਡਰ ਬ੍ਰਿਜ ਨੇੜੇ ਬੰਦ ਪਏ ਸੀਵਰੇਜ ਨੂੰ ਸਾਫ ਕਰਵਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਸੀਵਰੇਜ ਬਲੌਕ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਓਵਰਫਲੋ ਹੋ ਰਹੇ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ।