ਪਟਿਆਲਾ: ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਗੈਂਗ ਦੇ 2 ਸ਼ੂਟਰ 7 ਪਿਸਤੌਲਾਂ ਸਮੇਤ ਕਾਬੂ
ਪਟਿਆਲਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 2 ਸ਼ੂਟਰਾਂ ਨੂੰ 7 ਪਿਸਤੌਲਾਂ ਤੇ 23 ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਵਿੱਚ ਕਬੱਡੀ ਖਿਡਾਰੀ ਧਰਮਿੰਦਰ ਭਿੰਦਾ ਕਤਲ ਕੇਸ ਦਾ ਮੁੱਖ ਮੁਲਜ਼ਮ ਤਜਿੰਦਰ ਫੌਜੀ ਵੀ ਸ਼ਾਮਲ ਹੈ। ਦੋਵਾਂ ਖਿਲਾਫ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।