ਤਰਨਤਾਰਨ: ਤਰਨ ਤਾਰਨ ਦੇ ਕਿਸਾਨਾਂ ਲਈ ਜ਼ਰੂਰੀ ਸੂਚਨਾ: ਝੋਨੇ ਦੀ ਕਟਾਈ ਅਤੇ ਨਮੀ ਬਾਰੇ ਜਾਣੋ ਇਹ ਨਿਯਮ
ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ। ਝੋਨੇ ਵਿੱਚ 17 ਫ਼ੀਸਦੀ ਤੋਂ ਵੱਧ ਨਮੀ ਹੋਣ 'ਤੇ ਮੰਡੀ ਵਿੱਚ ਮੁਸ਼ਕਲ ਹੋ ਸਕਦੀ ਹੈ। ਨਾਲ ਹੀ, ਰਾਤ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਟਾਈ ਕਰਨ 'ਤੇ ਪਾਬੰਦੀ ਲਗਾਈ ਗਈ ਹੈ।