ਸਮਰਾਲਾ: ਘੁਲਾਲ ਟੋਲ ਪਲਾਜ਼ਾ ਨੇੜੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਫੜਿਆ, 133 ਮਰੀਜ਼ ਬਰਾਮਦ
ਸਮਰਾਲਾ ਪੁਲਿਸ ਅਤੇ ਸਿਹਤ ਵਿਭਾਗ ਨੇ ਘੁਲਾਲ ਟੋਲ ਪਲਾਜ਼ਾ ਨੇੜੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ। ਕੇਂਦਰ ਵਿੱਚੋਂ 6 ਨਾਬਾਲਗਾਂ ਸਮੇਤ 133 ਵਿਅਕਤੀ ਮਿਲੇ, ਜਿਨ੍ਹਾਂ ਵਿੱਚੋਂ ਕਈ ਭਗੌੜੇ ਅਤੇ ਅਪਰਾਧਿਕ ਪਿਛੋਕੜ ਵਾਲੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।