ਫਾਜ਼ਿਲਕਾ: ਸਰਹੱਦੀ ਪਿੰਡਾਂ ਵਿੱਚ ਪੁਲਿਸ ਦੀ ਦੇਰ ਰਾਤ ਵੱਡੀ ਚੈਕਿੰਗ, ਘਰਾਂ ਦੀ ਲਈ ਤਲਾਸ਼ੀ
ਭਾਰਤ-ਪਾਕਿਸਤਾਨ ਸਰਹੱਦ ਨੇੜੇ ਫਾਜ਼ਿਲਕਾ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਚੈਕਿੰਗ ਮੁਹਿੰਮ ਚਲਾਈ। ਐਸਐਸਪੀ ਗਗਨ ਅਜੀਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਨੇ ਕਈ ਘਰਾਂ ਦੀ ਤਲਾਸ਼ੀ ਲਈ ਅਤੇ ਸ਼ੱਕੀ ਗਤੀਵਿਧੀਆਂ 'ਤੇ ਨਜ਼ਰ ਰੱਖੀ। ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਇਹ ਕਾਰਵਾਈ ਕੀਤੀ ਗਈ।