ਤਰਨਤਾਰਨ: ਏਸ਼ਿਆਈ ਖੇਡਾਂ 'ਚ ਸੋਨ ਤਗਮਾ ਜਿੱਤ ਕੇ ਪਿੰਡ ਪਰਤੀ ਬਲਜੀਤ ਕੌਰ ਦਾ ਸ਼ਾਨਦਾਰ ਸਵਾਗਤ
ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਨ ਬਲਜੀਤ ਕੌਰ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਹੋਇਆ। ਬਲਜੀਤ ਕੌਰ ਟੀਮ ਵਿੱਚ ਪੰਜਾਬ ਦੀ ਇਕਲੌਤੀ ਖਿਡਾਰਨ ਸੀ, ਜਿਸ ਨੇ 44 ਸਾਲਾਂ ਬਾਅਦ ਭਾਰਤ ਲਈ ਇਹ ਇਤਿਹਾਸਕ ਜਿੱਤ ਦਰਜ ਕਰਵਾਈ ਹੈ।