ਮੋਰਿੰਡਾ: ਮੋਰਿੰਡਾ ਦੇ 40 ਪਿੰਡਾਂ ਲਈ 2.80 ਕਰੋੜ ਦੀ ਗ੍ਰਾਂਟ ਜਾਰੀ, ਵਿਕਾਸ ਕਾਰਜਾਂ ਨੂੰ ਮਿਲੇਗੀ ਰਫ਼ਤਾਰ
ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਮੋਰਿੰਡਾ ਬਲਾਕ ਦੇ 40 ਪਿੰਡਾਂ ਲਈ 2 ਕਰੋੜ 80 ਲੱਖ 50 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਇਸ ਰਾਸ਼ੀ ਨਾਲ ਗਲੀਆਂ-ਨਾਲੀਆਂ, ਸੀਵਰੇਜ, ਸਟਰੀਟ ਲਾਈਟਾਂ, ਖੇਡ ਮੈਦਾਨ ਅਤੇ ਸ਼ਮਸ਼ਾਨ ਘਾਟਾਂ ਸਮੇਤ ਕਈ ਵਿਕਾਸ ਕਾਰਜ ਕਰਵਾਏ ਜਾਣਗੇ।