ਖਡੂਰ ਸਾਹਿਬ: ਮਾਣੋਚਾਹਲ ਖ਼ੁਰਦ: ਕਈ ਪਰਿਵਾਰਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
ਹਲਕਾ ਖਡੂਰ ਸਾਹਿਬ ਦੇ ਪਿੰਡ ਮਾਣੋਚਾਹਲ ਖ਼ੁਰਦ ਵਿਖੇ ਅੰਮ੍ਰਿਤਬੀਰ ਸਿੰਘ ਦੀ ਅਗਵਾਈ ਵਿੱਚ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਸੀਨੀਅਰ ਆਗੂ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਪਾਰਟੀ ਦੀ ਮਜ਼ਬੂਤੀ ਬਾਰੇ ਗੱਲ ਕੀਤੀ।